ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲਾ

ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲਾ

ਤਹਿਰਾਨ, 13 ਜੂਨ : ਇਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਦੇ ਇਰਾਦੇ ਨਾਲ ਇਜ਼ਰਾਈਲ ਨੇ ‘Operation rising Lion’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਨਤਾਂਜ (Natanz) ਸਥਿਤ ਇਰਾਨ ਦੇ ਮੁੱਖ ਸੰਸ਼ੋਧਨ ਕੇਂਦਰ ਸਣੇ ਹੋਰਨਾਂ ਟਿਕਾਣਿਆਂ ’ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿਚ ਇਰਾਨ ਦੇ ਨੀਮ ਫੌਜੀ ਬਲ ‘ਰੈਵੋਲਿਊਸ਼ਨਰੀ ਗਾਰਡ’ (IRGC) ਦੇ ਮੁਖੀ ਜਨਰਲ ਹੁਸੈਨ ਸਲਾਮੀ ਦੀ ਮੌਤ ਹੋ ਗਈ। ਦੇਸ਼ ਦੇ ਸਰਕਾਰੀ ਟੈਲੀਵਿਜ਼ਨ ਨੇ ਆਪਣੀ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਬਿਆਨ ਵਿਚ ਇਸ ਤੋਂ ਛੁੱਟ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਧਰ ਇਜ਼ਰਾਈਲ ਸਥਿਤ ਭਾਰਤੀ ਸਫ਼ਾਰਤਖਾਨੇ ਨੇ ਇਜ਼ਰਾਈਲ ਵਿਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਚੌਕਸੀ ਵਰਤਣ ਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਨੇਤਨਯਾਹੂ ਨੇ ਸ਼ੁੱਕਰਵਾਰ ਸਵੇਰੇ ਇਕ ਵੀਡੀਓ ਸੁਨੇਹੇ ਵਿਚ ਕਿਹਾ, ‘‘ਕੁਝ ਹੀ ਸਮਾਂ ਪਹਿਲਾਂ ਇਜ਼ਰਾਈਲ ਨੇ ‘Operation Rising Lion’ ਸ਼ੁਰੂ ਕੀਤਾ ਹੈ ਜੋ ਇਜ਼ਰਾਈਲ ਦੀ ਹੋਂਦ ਲਈ ਇਰਾਨੀ ਖਤਰੇ ਨੂੰ ਖ਼ਤਮ ਕਰਨ ਵਾਸਤੇ ਇਕ ਸੋਚਿਆ ਸਮਝਿਆ ਫੌਜੀ ਅਪਰੇਸ਼ਨ ਹੈ। ਖ਼ਤਰਾ ਖ਼ਤਮ ਹੋਣ ਤੱਕ ਇਹ ਅਪਰੇਸ਼ਨ ਜਾਰੀ ਰਹੇਗਾ।’’

You must be logged in to post a comment Login