‘ਇੰਡੀਆ’ ਗੱਠਜੋੜ ਦੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾਂ: ਅਭਿਸ਼ੇਕ

‘ਇੰਡੀਆ’ ਗੱਠਜੋੜ ਦੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾਂ: ਅਭਿਸ਼ੇਕ

ਕੋਲਕਾਤਾ, 5 ਜੂਨ- ਨਵੀਂ ਦਿੱਲੀ ਵਿੱਚ ਇੰਡੀਆ ਗੱਠਜੋੜ ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਟੀਐਮਸੀ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਉਹ ਇੱਕ ਸਕਾਰਾਤਮਕ ਮਾਨਸਿਕਤਾ ਨਾਲ ਇਸ ਦੀ ਉਡੀਕ ਕਰ ਰਹੇ ਹਨ। ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਨੇ ਕਿਹਾ ਕਿ ਟੀਐਮਸੀ ਦੀ ਚੇਅਰਪਰਸਨ ਮਮਤਾ ਬੈਨਰਜੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ। ਉਸ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ‘‘ਮੀਟਿੰਗ ਸਬੰਧੀ ਜਦੋਂ ਵੀ ਮੈਨੂੰ ਪਤਾ ਲੱਗੇਗਾ ਮੈਂ ਜ਼ਰੂਰ ਤੁਹਾਡੇ (ਮੀਡੀਆ) ਨਾਲ ਵੇਰਵੇ ਸਾਂਝੇ ਕਰਾਂਗਾ। ਮੈਂ ਸਕਾਰਾਤਮਕ ਸੋਚ ਨਾਲ ਮੁਲਾਕਾਤ ਦੀ ਉਡੀਕ ਕਰ ਰਿਹਾ ਹਾਂ।” ਜਾਣਕਾਰੀ ਅਨੁਸਾਰ ਇੰਡੀਆ ਗੱਠਜੋੜ ਦੇ ਨੇਤਾ ਸਰਕਾਰ ਬਣਾਉਣ ਦੀ ਰਣਨੀਤੀ ਤੈਅ ਕਰਨ ਲਈ ਬੁੱਧਵਾਰ ਸ਼ਾਮ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਬੈਠਕ ਕਰਨਗੇ।

You must be logged in to post a comment Login