ਈਡੀ ਦੀ ਸ਼ਿਕਾਇਤ ’ਤੇ ਅਦਾਲਤ ਨੇ ਕੇਜਰੀਵਾਲ ਨੂੰ 17 ਨੂੰ ਤਲਬ ਕੀਤਾ

ਈਡੀ ਦੀ ਸ਼ਿਕਾਇਤ ’ਤੇ ਅਦਾਲਤ ਨੇ ਕੇਜਰੀਵਾਲ ਨੂੰ 17 ਨੂੰ ਤਲਬ ਕੀਤਾ

ਨਵੀਂ ਦਿੱਲੀ, 7 ਫਰਵਰੀ- ਇਥੋਂ ਦੀ ਅਦਾਲਤ ਨੇ ਸੰਮਨ ਦੀ ਪਾਲਣਾ ਨਾ ਕਰਨ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਤਲਬ ਕੀਤਾ ਹੈ। ਈਡੀ ਨੇ ਕਥਿਤ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਪਹਿਲਾਂ ਕਿਹਾ ਸੀ ਕਿ ਉਹ ਸ਼ਾਮ 4 ਵਜੇ ਫ਼ੈਸਲਾ ਸੁਣਾਉਣਗੇ।  ਈਡੀ ਵੱਲੋਂ ਮਾਮਲੇ ‘ਚ ਬਹਿਸ ਪੂਰੀ ਹੋਣ ਤੋਂ ਬਾਅਦ ਜੱਜ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈਡੀ ਨੇ ਸੰਮਨ ਦੀ ਪਾਲਣਾ ਨਾ ਕਰਨ ਲਈ 3 ਫਰਵਰੀ ਨੂੰ ਕੇਜਰੀਵਾਲ ਦੇ ਖਿਲਾਫ ਨਵਾਂ ਸ਼ਿਕਾਇਤੀ ਮਾਮਲਾ ਦਰਜ ਕੀਤਾ ਸੀ।

You must be logged in to post a comment Login