ਈਡੀ ਵੱਲੋਂ ਜਲ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਸੰਮਨ

ਈਡੀ ਵੱਲੋਂ ਜਲ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਸੰਮਨ

ਨਵੀਂ ਦਿੱਲੀ, 17 ਮਾਰਚ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨੇਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 18 ਮਾਰਚ ਨੂੰ ਪੁੱਛ-ਪੜਤਾਲ ਲਈ ਬੁਲਾਇਆ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦਰਜ ਇਹ ਦੂਸਰਾ ਮਾਮਲਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ 55 ਸਾਲਾ ਕੌਮੀ ਕਨਵੀਨਰ ਨੂੰ ਸੰਮਨ ਭੇਜਿਆ ਗਿਆ ਹੈ।  ਉਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਵੀ ਸੰਮਨ ਜਾਰੀ ਕੀਤਾ ਗਿਆ ਹੈ।  ਇਸ ਮਾਮਲੇ ਵਿੱਚ ਉਨ੍ਹਾਂ  ਨੂੰ 21 ਮਾਰਚ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਹੈ।  ਕੇਜਰੀਵਾਲ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦੇ ਹੋਏ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ।

You must be logged in to post a comment Login