ਉੱਤਰਾਖੰਡ: ਹਲਦਵਾਨੀ ’ਚ ਹਿੰਸਾ, ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦਾ ਹੁਕਮ

ਉੱਤਰਾਖੰਡ: ਹਲਦਵਾਨੀ ’ਚ ਹਿੰਸਾ, ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦਾ ਹੁਕਮ

ਹਲਦਵਾਨੀ, 9 ਫਰਵਰੀ- ਉੱਤਰਾਖੰਡ ਦੇ ਹਲਦਵਾਨੀ ਵਿੱਚ ਵੀਰਵਾਰ ਨੂੰ ਨਾਜਾਇਜ਼ ਮਦਰੱਸਾ ਅਤੇ ਨਮਾਜ਼ ਸਥਾਨ ਨੂੰ ਢਾਹੁਣ ਦੌਰਾਨ ਭੜਕੀ ਹਿੰਸਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਬਨਭੂਲਪੁਰਾ ਇਲਾਕੇ ‘ਚ ਹਿੰਸਾ ਤੋਂ ਬਾਅਦ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਹਲਦਵਾਨੀ ਸ਼ਹਿਰ ‘ਚ ਕਰਫਿਊ ਲਗਾ ਦਿੱਤਾ ਗਿਆ ਅਤੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ।

You must be logged in to post a comment Login