ਏਅਰ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ 1000 ਤੋਂ ਵੱਧ ਉਡਾਣਾਂ ਕੀਤੀਆਂ ਰੱਦ

ਏਅਰ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ 1000 ਤੋਂ ਵੱਧ ਉਡਾਣਾਂ ਕੀਤੀਆਂ ਰੱਦ

ਵੈਲਿੰਗਟਨ (ਬਿਊਰੋ): ਨਿਊਜ਼ੀਲੈਂਡ ਦੀ ਜੈਸਿੰਡਾ ਸਰਕਾਰ ਵੱਲੋਂ ਬਾਰਡਰ ਨਾ ਖੋਲ੍ਹੇ ਜਾਣ ਦੇ ਰਵੱਈਏ ਨੂੰ ਦੇਖਦੇ ਹੋਏ ਏਅਰ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ 1000 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਏਅਰ ਨਿਊਜ਼ੀਲੈਂਡ ਨੇ ਸੋਮਵਾਰ ਦੁਪਹਿਰ ਨੂੰ 1000 ਤੋਂ ਵੱਧ ਉਡਾਣਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਏਅਰਲਾਈਨ ਦੇ ਇਸ ਫ਼ੈਸਲੇ ਨਾਲ ਕਰੀਬ 20,000 ਯਾਤਰੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਏਅਰ ਨਿਊਜ਼ੀਲੈਂਡ ਦੇ ਮੁੱਖ ਗਾਹਕ ਅਤੇ ਸੇਲਜ਼ ਅਫਸਰ ਲੀਨੇ ਗੇਰਘਟੀ ਨੇ ਇਸ ਫ਼ੈਸਲੇ ਸੰਬੰਧੀ ਬੋਲਦਿਆਂ ਕਿਹਾ ਕਿ ਏਅਰਲਾਈਨ ਕੋਲ ਉਡਾਣਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ। ਗੌਰਤਲਬ ਹੈ ਕਿ ਏਅਰ ਨਿਊਜ਼ੀਲੈਂਡ ਨੇ ਇਹ ਫ਼ੈਸਲਾ ਉਸ ਸਮੇਂ ਲਿਆ ਹੈ ਜਦੋਂ ਜੈਸਿੰਡਾ ਸਰਕਾਰ ਨੇ ਹਾਲ ਹੀ ਵਿਚ ਦਿੱਤੇ ਬਿਆਨ ਵਿਚ ਇਹ ਕਿਹਾ ਕਿ ਨਵੇਂ ਸਾਲ ਤੋਂ ਪਹਿਲਾਂ ਬਾਰਡਰ ਖੋਲ੍ਹੇ ਜਾਣ ਅਤੇ ਯਾਤਰਾ ਸੰਬੰਧੀ ਪਾਬੰਦੀਆਂ ਨੂੰ ਹਟਾਉਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਉਲਟ ਆਮ ਨਾਗਰਿਕਾਂ ਅਤੇ ਏਅਰਲਾਈਨਜ਼ ਵੱਲੋਂ ਆਸ ਕੀਤੀ ਜਾ ਰਹੀ ਸੀ ਕਿ ਨਿਊਜ਼ੀਲੈਂਡ ਸਰਕਾਰ ਕ੍ਰਿਸਮਸ ਨੇੜੇ ਸਰਹੱਦਾਂ ਨੂੰ ਪੂਰੀ ਤਰ੍ਹਾਂ ਖੋਲ੍ਹ ਦੇਵੇਗੀ। ਕ੍ਰਿਸਮਸ ਤੋਂ ਪਹਿਲਾਂ ਤਸਮਾਨ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਲਗਭਗ 20,000 ਯਾਤਰੀ ਪ੍ਰਭਾਵਿਤ ਹੋਏ ਹਨ।ਆਕਲੈਂਡ 3 ਦਸੰਬਰ ਨੂੰ ਸਾਢੇ ਤਿੰਨ ਮਹੀਨਿਆਂ ਦੇ ਤਾਲਾਬੰਦੀ ਤੋਂ ਬਾਹਰ ਆ ਜਾਵੇਗਾ ਪਰ ਆਸਟ੍ਰੇਲੀਆ ਨਾਲ ਕੁਆਰੰਟੀਨ-ਮੁਕਤ ਯਾਤਰਾ ਕਦੋਂ ਸ਼ੁਰੂ ਹੋਵੇਗੀ, ਇਸ ਦੇ ਕੋਈ ਸੰਕੇਤ ਨਹੀਂ ਦਿੱਤੇ ਗਏ ਹਨ।

You must be logged in to post a comment Login