ਨਵੀਂ ਦਿੱਲੀ, 31 ਮਈ- ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਨੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਦੋ ਮਹੀਨਿਆਂ ਦੌਰਾਨ ਦੇਸ਼ ਦੇ ਕਰੀਬ 40 ਮੈਡੀਕਲ ਕਾਲਜਾਂ ਦੀ ਮਾਨਤਾ ਖਤਮ ਕਰ ਦਿੱਤੀ ਹੈ। ਤਾਮਿਲਨਾਡੂ, ਗੁਜਰਾਤ, ਅਸਾਮ, ਪੰਜਾਬ, ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਪੱਛਮੀ ਬੰਗਾਲ ਦੇ 100 ਹੋਰ ਮੈਡੀਕਲ ਕਾਲਜਾਂ ਨੂੰ ਵੀ ਅਜਿਹੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਤਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕੀਤੀ ਜਾਂਚ ਦੌਰਾਨ ਸਾਹਮਣ ਆਇਆ ਕਿ ਕਾਲਜਾਂ ਨੇ ਨਿਰਧਾਰਤ ਨਿਯਮਾਂ ਦੀ ਉਲੰਘਣਾ ਕੀਤੀ। ਕਾਲਜਾਂ ’ਚ ਸੀਸੀਟੀਵੀ ਕੈਮਰਿਆਂ, ਆਧਾਰ ਨਾਲ ਜੁੜੀ ਬਾਇਓਮੈਟ੍ਰਿਕ ਹਾਜ਼ਰੀ ਅਤੇ ਫੈਕਲਟੀ ਨਾਲ ਸਬੰਧਤ ਕਈ ਖਾਮੀਆਂ ਪਾਈਆਂ ਗਈਆਂ। ਸਰਕਾਰੀ ਅੰਕੜਿਆਂ ਅਨੁਸਾਰ 2014 ਤੋਂ ਬਾਅਦ ਮੈਡੀਕਲ ਕਾਲਜਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 2014 ਤੋਂ ਪਹਿਲਾਂ ਮੈਡੀਕਲ ਕਾਲਜਾਂ ਦੀ ਗਿਣਤੀ 387 ਤੋਂ ਹੁਣ ਤੱਕ 69 ਫੀਸਦੀ ਵਧ ਕੇ 654 ਹੋ ਗਈ ਹੈ।

You must be logged in to post a comment Login