ਐੱਸਬੀਆਈ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਨੂੰ 27000 ਕਰੋੜ ਰੁਪਏ ਦਾ ਕਰਜ਼ਾ ਦਿੱਤਾ

ਐੱਸਬੀਆਈ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਨੂੰ 27000 ਕਰੋੜ ਰੁਪਏ ਦਾ ਕਰਜ਼ਾ ਦਿੱਤਾ

ਮੁੰਬਈ, 3 ਫਰਵਰੀ- ਦੇਸ਼ ਦੇ ਸਭ ਤੋਂ ਵੱਡੇ ਰਿਣਦਾਤਾ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਨੇ ਅੱਜ ਕਿਹਾ ਕਿ ਉਸ ਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਨੂੰ ਕਰੀਬ 27,000 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਹੈ, ਜੋ ਕੁੱਲ ਵੰਡੇ ਗਏ ਕਰਜ਼ਿਆਂ ਦਾ ਸਿਰਫ਼ 0.88 ਫੀਸਦੀ ਹੈ। ਐੱਸਬੀਆਈ ਦੇ ਚੇਅਰਮੈਨ ਦਿਨੇਸ਼ ਖਾਰਾ ਨੇ ਕਿਹਾ ਕਿ ਬੈਂਕ ਇਹ ਨਹੀਂ ਸਮਝਦਾ ਹੈ ਕਿ ਅਡਾਨੀ ਸਮੂਹ ਨੂੰ ਆਪਣੇ ਕਰਜ਼ੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਕਿਸੇ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐੱਸਬੀਆਈ ਨੇ ਸ਼ੇਅਰਾਂ ਦੇ ਬਦਲੇ ਇਸ ਗਰੁੱਪ ਨੂੰ ਕੋਈ ਕਰਜ਼ਾ ਨਹੀਂ ਦਿੱਤਾ ਹੈ।

You must be logged in to post a comment Login