ਕਾਂਗਰਸੀ ਨੇਤਾ ਜਗਮੋਹਨ ਕੰਗ ਆਪਣੇ ਪੁੱਤਰਾਂ ਸਣੇ ਆਪ ਵਿੱਚ ਸ਼ਾਮਲ

ਕਾਂਗਰਸੀ ਨੇਤਾ ਜਗਮੋਹਨ ਕੰਗ ਆਪਣੇ ਪੁੱਤਰਾਂ ਸਣੇ ਆਪ ਵਿੱਚ ਸ਼ਾਮਲ

ਚੰਡੀਗੜ੍ਹ, 1 ਫਰਵਰੀ- ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਸ੍ਰੀ ਕੰਗ ਨੇ ਕੁਝ ਦਿਨ ਪਹਿਲਾਂ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਪਾਰਟੀ ਨੇ ਸ਼ਰਾਬ ਦੇ ਠੇਕੇਦਾਰ ਅਤੇ ਮੁਹਾਲੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਿੱਕੇ ਸ਼ਰਮਾ ਟਿੰਕੂ ਨੂੰ ਖਰੜ ਦੀ ਟਿਕਟ ਦੇਣ ਦੇ ਫੈਸਲੇ ‘ਤੇ ਮੁੜ ਵਿਚਾਰ ਨਾ ਕੀਤਾ ਤਾਂ ਉਨ੍ਹਾਂ ਦਾ ਪੁੱਤਰ ਯਾਦਵਿੰਦਰ ਸਿੰਘ ਕੰਗ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ।

You must be logged in to post a comment Login