ਕਾਂਗਰਸ ਨੇਤਾ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰੋਕਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ

ਕਾਂਗਰਸ ਨੇਤਾ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰੋਕਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ

ਨਵੀਂ ਦਿੱਲੀ, 11 ਮਾਰਚ- ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਨੂੰ 2023 ਦੇ ਕਾਨੂੰਨ ਮੁਤਾਬਕ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਤੋਂ ਰੋਕਣ ਦੀ ਬੇਨਤੀ ਕੀਤੀ ਗਈ ਹੈ। ਇਸ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਦੌਰਾਨ ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਉਹ ਇਸ ਪਟੀਸ਼ਨ ’ਤੇ ਤੁਰੰਤ ਸੁਣਵਾਈ ਲਈ ਵਿਚਾਰ ਕਰੇਗੀ। ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਸਤੀਫੇ ਅਤੇ ਅਨੂਪ ਚੰਦਰ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਚੋਣ ਕਮਿਸ਼ਨਰਾਂ ਦੇ ਦੋ ਅਹੁਦੇ ਖਾਲੀ ਹੋ ਗਏ ਹਨ। ਕਾਂਗਰਸ ਨੇਤਾ ਜਯਾ ਠਾਕੁਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਉਸ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਦੀਆਂ ਸ਼ਰਤਾਂ) ਐਕਟ, 2023 ਦੇ ਉਪਬੰਧਾਂ ਨੂੰ ਚੁਣੌਤੀ ਦਿੱਤੀ ਹੈ।

You must be logged in to post a comment Login