ਕਾਂਗਰਸ ਹਾਈ ਕਮਾਨ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਲਈ ਕਿਹਾ: ਵੜਿੰਗ

ਕਾਂਗਰਸ ਹਾਈ ਕਮਾਨ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਲਈ ਕਿਹਾ: ਵੜਿੰਗ

ਚੰਡੀਗੜ੍ਹ, 12 ਦਸੰਬਰ- ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਨੇ ਸੂਬਾ ਇਕਾਈ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ 2024 ਦੀਆਂ ਚੋਣਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਕੇ ਲੜਨ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਅਗਲੇ ਸਾਲ ਚੋਣਾਂ ਲੜਨ ਵਿੱਚ ਦਿਲਚਸਪੀ ਦਿਖਾਉਂਦੇ ਹਨ ਤਾਂ ਪਾਰਟੀ ਉਨ੍ਹਾਂ ਦਾ ਸਵਾਗਤ ਕਰੇਗੀ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਮਿਲ ਕੇ ਚੋਣ ਲੜਨ ਬਾਰੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੁਣ ਤੱਕ ਪਾਰਟੀ ਹਾਈਕਮਾਂਡ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਕਾਂਗਰਸ ਸਾਰੀਆਂ 13 ਸੀਟਾਂ ਤੋਂ ਚੋਣ ਲੜੇਗੀ।

You must be logged in to post a comment Login