ਕਾਲੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਨੇ ਅਮਰਿੰਦਰ ਸਿੰਘ : ਸਿੱਧੂ

ਕਾਲੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਨੇ ਅਮਰਿੰਦਰ ਸਿੰਘ : ਸਿੱਧੂ

ਜਲੰਧਰ — ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ’ਤੇ ਨਵਜੋਤ ਸਿੰਘ ਸਿੱਧੂ ’ਤੇ ਟਵਿੱਟਰ ਜ਼ਰੀਏ ਵੱਡਾ ਹਮਲਾ ਬੋਲਿਆ ਹੈ। ਵੱਡਾ ਹਮਲਾ ਬੋਲਦੇ ਹੋਏ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 3 ਕਾਲੇ ਖੇਤੀ ਕਾਨੂੰਨਾਂ ਦਾ ਨਿਰਮਾਤਾ ਤੱਕ ਕਹਿ ਦਿੱਤਾ। ਟਵਿੱਟਰ ਜ਼ਰੀਏ ਭੜਾਸ ਕੱਢਦੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਦੇ ਨਿਰਮਾਤਾ ਅਮਰਿੰਦਰ ਸਿੰਘ ਹਨ, ਜੋ ਪੰਜਾਬ ਦੀ ਕਿਸਾਨੀ ’ਚ ਅੰਬਾਨੀ ਨੂੰ ਲੈ ਕੇ ਆਏ। ਕਪੈਟਨ ਨੇ ਇਕ-ਦੋ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਰਬਾਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ’ਚ ਕੈਪਟਨ ਅਮਰਿੰਦਰ ਸਿੰਘ ਖੇਤੀ ’ਚ ਪ੍ਰਾਈਵੇਟ ਹਿੱਸੇਦਾਰੀ ਦੀ ਵਕਾਲਤ ਕਰਦੇ ਹੋਏ ਦਿੱਸ ਰਹੇ ਹਨ।

You must be logged in to post a comment Login