ਕਿਸਾਨ ਆਗੂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ ਮਨਪ੍ਰੀਤ ਬਾਦਲ

ਕਿਸਾਨ ਆਗੂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ ਮਨਪ੍ਰੀਤ ਬਾਦਲ

ਗਿੱਦੜਬਾਹਾ (ਮੁਕਤਸਰ), 11 ਨਵੰਬਰ- ਸਾਬਕਾ ਵਿੱਤ ਮੰਤਰੀ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅੱਜ ਇੱਕ ਕਿਸਾਨ ਆਗੂ ਨਾਲ ਗੱਲਬਾਤ ਕਰਦੇ ਹੋਏ ਉਸ ਦੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਆਪਣੀ ਐੱਸਯੂਵੀ ਵਿੱਚ ਸਵਾਰ ਹੋ ਕੇ ਉੱਥੋਂ ਨਿਕਲ ਗਏ। ਜ਼ਿਕਰਯੋਗ ਹੈ ਕਿ ਮਨਪ੍ਰਤੀ ਬਾਦਲ ਅੱਜ ਸਵੇਰੇ ਆਪਣੇ ਚੋਣ ਪ੍ਰਚਾਰ ਲਈ ਇਕ ਪਿੰਡ ਵਿੱਚ ਗਏ ਸਨ, ਜਿੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਇੱਕ ਕਾਰਕੁਨ ਬਿੱਟੂ ਮੱਲਣ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਕੁੱਝ ਸਵਾਲ ਪੁੱਛੇ। ਇਸ ਸਬੰਧੀ ਕੁੱਝ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕੀਤੀ ਗਈ ਗਈ ਹੈ।ਇਸ ਦੌਰਾਨ ਭਾਵੇਂ ਮਨਪ੍ਰੀਤ ਬਾਦਲ ਨੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣੇ ਸ਼ੁਰੂ ਕਰ ਦਿੱਤੇ ਅਤੇ ਗਿੱਦੜਬਾਹਾ ਤੋਂ ਵਿਧਾਇਕ ਵਜੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੁਝ ਕਿਸਾਨ ਪੱਖੀ ਕੰਮਾਂ ਦੀ ਸੂਚੀ ਵੀ ਦਿੱਤੀ, ਪਰ ਜਦੋਂ ਕਿਸਾਨ ਆਗੂ ਨੇ ਕਿਸਾਨ ਸ਼ੁਭਕਰਨ ਸਿੰਘ ਅਤੇ ਝੋਨੇ ਬਾਰੇ ਸਵਾਲ ਪੁੱਛਿਆ ਤਾਂ ਮਨਪ੍ਰੀਤ ਬਾਦਲ ਗੱਲਬਾਤ ਛੱਡ ਆਪਣੀ ਗੱਡੀ ਵਿੱਚ ਬੈਠ ਕੇ ਉੱਥੋਂ ਤੁਰਦੇ ਬਣੇ। ਗ਼ੌਰਤਲਬ ਹੈ ਕਿ ਕਿਸਾਨ ਸ਼ੁਭਕਰਨ ਸਿੰਘ ਦੀ ਕਿਸਾਨ ਅੰਦੋਲਨ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

You must be logged in to post a comment Login