ਕਿਸਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ ਦੌਰਾਨ ਖੁਦਕੁਸ਼ੀ

ਕਿਸਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ ਦੌਰਾਨ ਖੁਦਕੁਸ਼ੀ

ਮੁਕਤਸਰ, 29 ਅਗਸਤ- ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅੱਜ ਕਿਸਾਨਾਂ ਨੇ ਮੁਆਵਜ਼ਾ ਨਾ ਮਿਲਣ ਤੋਂ ਨਿਰਾਸ਼ ਹੋ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ 65 ਸਾਲਾ ਕਿਸਾਨ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਛਾਣ ਬਠਿੰਡਾ ਦੇ ਰਾਏ ਕੇ ਕਲਾਂ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕਿਸਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ। ਕਿਸਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਨਰਮੇ ਦੀ ਫਸਲ ਪਿਛਲੇ ਸਾਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ ਜਿਸ ਦਾ ਉਨ੍ਹਾਂ ਨੂੰ ਹੁਣ ਤਕ ਮੁਆਵਜ਼ਾ ਨਹੀਂ ਮਿਲਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਰਾਏ ਕੇ ਕਲਾਂ ਦਾ ਕਿਸਾਨ ਬਲਵਿੰਦਰ ਸਿੰਘ ਮੁਆਵਜ਼ਾ ਨਾ ਮਿਲਣ ਕਾਰਨ ਨਿਰਾਸ਼ ਸੀ ਤੇ ਬੈਂਕ ਵਾਲੇ ਉਸ ਨੂੰ ਕਿਸ਼ਤ ਲੈਣ ਲਈ ਤੰਗ ਕਰ ਰਹੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਤਣਾਅ ਵਿਚ ਸੀ ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।

You must be logged in to post a comment Login