ਕੀਵ ’ਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਲੱਗੀਆਂ ਗੋਲੀਆਂ

ਕੀਵ ’ਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਲੱਗੀਆਂ ਗੋਲੀਆਂ

ਨਵੀਂ ਦਿੱਲੀ, 4 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਉਸ ਦੀ ਲੱਤ ਅਤੇ ਛਾਤੀ ‘ਚ ਗੋਲੀਆਂ ਲੱਗੀਆਂ ਹਨ। ਇਹ ਗੱਲ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਤੀ। ਉਹ ਇਸ ਸਮੇਂ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੇ ਗੁਆਂਢੀ ਦੇਸ਼ ਪੋਲੈਂਡ ਵਿੱਚ ਹਨ। ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘ਅੱਜ ਸਾਨੂੰ ਪਤਾ ਲੱਗਾ ਹੈ ਕਿ ਕੀਵ ਛੱਡ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੂੰ ਵਾਪਸ ਕੀਵ ਲਿਜਾਇਆ ਗਿਆ ਹੈ। ਜੰਗ ਵਿੱਚ ਅਜਿਹਾ ਹੁੰਦਾ ਹੈ।’

You must be logged in to post a comment Login