ਕੀ ਜਨ ਪ੍ਰਤੀਨਿਧੀਆਂ ’ਤੇ ਪਾਬੰਦੀ ਲਗਾਈ ਜਾ ਸਕਦੀ ਹੈ? ਫ਼ੈਸਲਾ ਸੁਰੱਖਿਅਤ ਰੱਖਿਆ

ਕੀ ਜਨ ਪ੍ਰਤੀਨਿਧੀਆਂ ’ਤੇ ਪਾਬੰਦੀ ਲਗਾਈ ਜਾ ਸਕਦੀ ਹੈ? ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 15 ਨਵੰਬਰ- ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ ਕਿ ਕੀ ਕਿਸੇ ਜਨ ਪ੍ਰਤੀਨਿਧੀ ਦੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ‘ਤੇ ਰੋਕ ਲਗਾਈ ਜਾ ਸਕਦੀ ਹੈ? ਜਸਟਿਸ ਐੱਸਏ ਨਜ਼ੀਰ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਸ ਮਾਮਲੇ ‘ਤੇ ਅਟਾਰਨੀ ਜਨਰਲ ਆਰ. ਵੈਂਕਟਾਰਮਨੀ, ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਹੋਰ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ। ਬੈਂਚ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਏਐੱਸ ਬੋਪੰਨਾ, ਜਸਟਿਸ ਵੀ ਰਾਮਸੁਬਰਾਮਣੀਅਨ ਅਤੇ ਜਸਟਿਸ ਬੀਵੀ ਨਗਰਰਤਨ ਸ਼ਾਮਲ ਹਨ।

You must be logged in to post a comment Login