ਅੰਮ੍ਰਿਤਸਰ, 25 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਨਿਭਾਈ।ਇਸ ਮੌਕੇ ਬੁਲਾਰਿਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦਿਆਂ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਸਮੇਤ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ, ਗਿਆਨੀ ਮੱਸਾ ਸਿੰਘ, ਗਿਆਨੀ ਪ੍ਰਤਾਪ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਬੀਬੀ ਮਨਜੀਤ ਕੌਰ, ਰਾਜਦੀਪ ਕੌਰ, ਗੁਰਤੇਜ ਸਿੰਘ, ਬਲਜੀਤ ਸਿੰਘ, ਡਾ. ਹਰਦਿਆਲ ਸਿੰਘ, ਕਰਨੈਲ ਸਿੰਘ ਆਦਿ ਮੌਜੂਦ ਸਨ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login