ਕੇਂਦਰ ਦੀ ਵਿਚੋਲਗੀ ’ਚ SYL ਸੰਬਧੀ ਮੁੱਖ ਮੰਤਰੀਆਂ ਦੀ ਮੀਟਿੰਗ

ਕੇਂਦਰ ਦੀ ਵਿਚੋਲਗੀ ’ਚ SYL ਸੰਬਧੀ ਮੁੱਖ ਮੰਤਰੀਆਂ ਦੀ ਮੀਟਿੰਗ

ਨਵੀਂ ਦਿੱਲੀ, 9 ਜੁਲਾਈ :ਪੰਜਾਬ ਅਤੇ ਹਰਿਆਣਾ ਵਿਚਕਾਰ ਗੁੰਝਲਦਾਰ ਸਤਲੁਜ ਯਮੁਨਾ ਲਿੰਕ (Satluj Yamuna Link – SYL) ਨਹਿਰ ਵਿਵਾਦ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੀ 13 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਬੁੱਧਵਾਰ ਸ਼ਾਮ 4 ਵਜੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ।ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab CM Bhagwant Singh Mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana CM Nayab Singh Saini) ਆਪੋ-ਆਪਣੇ ਮੁੱਖ ਸਕੱਤਰਾਂ ਅਤੇ ਜਲ ਸਰੋਤ ਅਧਿਕਾਰੀਆਂ ਨਾਲ ਸ਼ਿਰਕਤ ਕਰ ਰਹੇ ਹਨ। ਮੀਟਿੰਗ ਸ਼੍ਰਮ ਸ਼ਕਤੀ ਭਵਨ (Shram Shakti Bhavan) ਵਿਖੇ ਚੱਲ ਰਹੀ ਹੈ, ਜਿਸ ਵਿੱਚ ਜਲ ਸ਼ਕਤੀ ਮੰਤਰਾਲੇ ਦਾ ਮੁੱਖ ਦਫ਼ਤਰ ਸਥਿਤ ਹੈ। ਮੀਟਿੰਗ ਤੋਂ ਪਹਿਲਾਂ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਕਾਰ ਪਾਣੀ ਦੀ ਵੰਡ ਦੇ ਦਹਾਕਿਆਂ ਪੁਰਾਣੇ ਸਤਲੁਜ ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

You must be logged in to post a comment Login