ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਿਲਿਆ ਪੁਰਾਣੀ ਪੈਨਸ਼ਨ ਯੋਜਨਾ ’ਚ ਸ਼ਾਮਲ ਹੋਣ ਦਾ ਮੌਕਾ

ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਿਲਿਆ ਪੁਰਾਣੀ ਪੈਨਸ਼ਨ ਯੋਜਨਾ ’ਚ ਸ਼ਾਮਲ ਹੋਣ ਦਾ ਮੌਕਾ

ਨਵੀਂ ਦਿੱਲੀ, 4 ਮਾਰਚ- ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਚੋਣਵੇਂ ਸਮੂਹ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਚੋਣ ਕਰਨ ਦਾ ਮੌਕਾ ਦਿੱਤਾ ਗਿਆ ਹੈ। ਅਮਲਾ ਮੰਤਰਾਲੇ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮ, 1972 ਤਹਿਤ ਕੌਮੀ ਪੈਨਸ਼ਨ ਪ੍ਰਣਾਲੀ (ਐੱਨਪੀਐੱਸ) ਦੇ ਨੋਟੀਫਿਕੇਸ਼ਨ ਦੀ ਮਿਤੀ 22 ਦਸੰਬਰ, 2003 ਤੋਂ ਪਹਿਲਾਂ ਇਸ਼ਤਿਹਾਰ ਜਾਂ ਨੋਟੀਫਾਈ ਕੀਤੇ ਅਹੁਦਿਆਂ ਤਹਿਤ ਕੇਂਦਰ ਸਰਕਾਰ ਦੀਆਂ ਸੇਵਾਵਾਂ ਵਿੱਚ ਸ਼ਾਮਲ ਹੋਣ ਵਾਲੇ ਕਰਮਚਾਰੀ ਕੇਂਦਰੀ ਸਿਵਲ ਸੇਵਾ (ਪੈਨਸ਼ਨ) ਤਹਿਤ ਪੁਰਾਣੀ ਪੈਨਸ਼ਨ ਸਕੀਮ ਵਿੱਚ ਸ਼ਾਮਲ ਹੋਣ ਦੇ ਯੋਗ ਹਨ। ਸਬੰਧਤ ਸਰਕਾਰੀ ਕਰਮਚਾਰੀ 31 ਅਗਸਤ 2023 ਤੱਕ ਇਸ ਪੈਨਸ਼ਨ ਲਈ ਦਾਅਵਾ ਕਰ ਸਕਦੇ ਹਨ।

You must be logged in to post a comment Login