ਕੇਂਦਰ ਸਰਕਾਰ ਨਹੀਂ ਦੇ ਰਹੀ ਜਲਿਆਂਵਾਲਾ ਬਾਗ ਦੀ ਮੁਰੰਮਤ ਲਈ ਇਜਾਜ਼ਤ : ਸਿੱਧੂ

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਜਲਿਆਂਵਾਲਾ ਬਾਗ ਦੀ 100ਵੀਂ ਵਰ੍ਹੇਗੰਢ ਵੱਡੇ ਪੱਧਰ ‘ਤੇ ਮਨਾਈ ਜਾਵੇਗੀ ਪਰ ਇਸ ਦੀ ਰੈਨੂਵੇਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ਇਕ ਟਰੱਸਟ ਦੇ ਅਧੀਨ ਹੈ ਅਤੇ ਇਹ ਟਰੱਸਟ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ। ਪ੍ਰੈੱਸ ਕਾਨਫਰੰਸ ਵਿਚ ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ਅਤੇ ਸ੍ਰੀ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਤੋਂ ਵੱਡਾ ਸਾਡੇ ਲਈ ਕੁਝ ਨਹੀਂ।ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ‘ਤੇ ਪਿਛਲੇ ਸਾਲਾਂ ‘ਚ ਕੋਈ ਖਰਚਾ ਨਹੀਂ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਸੀ ਪਰ ਕੇਂਦਰ ਸਰਕਾਰ ਨੇ 8 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਪਰ ਇਹ ਪੈਸਾ ਖਰਚ ਕਰਨ ਦੀ ਅਜੇ ਤਕ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ਨੂੰ ਠੇਕੇ ‘ਤੇ ਨਹੀਂ ਦੇਣ ਦਿੱਤਾ ਜਾਵੇਗਾ।

You must be logged in to post a comment Login