ਕੇਜਰੀਵਾਲ ਦਾ ਭਾਰ 4.5 ਕਿਲੋ ਘਟਿਆ

ਕੇਜਰੀਵਾਲ ਦਾ ਭਾਰ 4.5 ਕਿਲੋ ਘਟਿਆ

ਨਵੀਂ ਦਿੱਲੀ, 3 ਅਪਰੈਲ- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ। ਹਾਲਾਂਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਕੇਜਰੀਵਾਲ 15 ਅਪਰੈਲ ਤੱਕ ਤਿਹਾੜ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹਨ। ਤਿਹਾੜ ਜੇਲ੍ਹ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਜਰੀਵਾਲ ਦੀ ਹਾਲਤ ਆਮ ਹੈ।

You must be logged in to post a comment Login