ਕੇਜਰੀਵਾਲ ਦੇ ਘਰ ਦੇ ਬਾਹਰ ਪਟਾਕੇ ਚੱਲਣ ਸਬੰਧੀ ਦਿੱਲੀ ਪੁਲੀਸ ਵੱਲੋਂ ਐੱਫਆਈਆਰ ਦਰਜ

ਕੇਜਰੀਵਾਲ ਦੇ ਘਰ ਦੇ ਬਾਹਰ ਪਟਾਕੇ ਚੱਲਣ ਸਬੰਧੀ ਦਿੱਲੀ ਪੁਲੀਸ ਵੱਲੋਂ ਐੱਫਆਈਆਰ ਦਰਜ

ਨਵੀਂ ਦਿੱਲੀ, 14 ਸਤੰਬਰ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ’ਤੇ ਉੱਤਰੀ ਦਿੱਲੀ ਦੇ ਸਿਵਲ ਲਾਈਨਜ਼ ਵਿੱਚ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਪਟਾਕੇ ਚੱਲਣ ਤੇ ਆਤਿਸ਼ਬਾਜ਼ੀ ਹੋਣ ਦੇ ਸਬੰਧ ਵਿੱਚ ਦਿੱਲੀ ਪੁਲੀਸ ਨੇ ਇਕ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਆਗਾਮੀ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਇਸਤੇਮਾਲ ’ਤੇ ਪਾਬੰਦੀ ਲਗਾਈ ਸੀ। ਇਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਸਿਵਲ ਲਾਈਨਜ਼ ਪੁਲੀਸ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 (ਸਰਕਾਰੀ ਹੁਕਮਾਂ ਦੀ ਉਲੰਘਣਾ) ਦੇ ਦੋਸ਼ ਹੇਠ ਇਕ ਕੇਸ ਦਰਜ ਕੀਤਾ ਗਿਆ ਹੈ।

You must be logged in to post a comment Login