ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ

ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ

ਨਵੀਂ ਦਿੱਲੀ, 4 ਜਨਵਰੀ- ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰਨ ਸਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਚੌਥਾ ਸੰਮਨ ਜਾਰੀ ਕਰ ਸਕਦਾ ਹੈ। ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਮਨ ‘ਤੇ ਈਡੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਏਜੰਸੀ ਦਾ ਮਕਸਦ ਸਿਰਫ਼ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੈ।

You must be logged in to post a comment Login