ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀ

ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀ

ਨਵੀਂ ਦਿੱਲੀ, 4 ਅਕਤੂਬਰ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ 6, ਫਲੈਗਸਟਾਫ਼ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਨੂੰ ਖ਼ਾਲੀ ਕਰ ਦਿੱਤਾ ਅਤੇ ਉਹ ਲੁਟੀਅਨਜ਼ ਜ਼ੋਨ ਵਿਚਲੇ ਬੰਗਲੇ ਵਿਚ ਚਲੇ ਗਏ ਹਨ, ਜਿਹੜਾ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਸੰਸਦ ਮੈਂਬਰ ਵਜੋਂ ਮਿਲਿਆ ਹੋਇਆ ਹੈ।ਆਮ ਆਦਮੀ ਪਾਰਟੀ ਦੇ ਸੁਪਰੀਮੋ ਆਪਣੀ ਪਤਨੀ ਤੇ ਪੁੱਤਰ ਸਮੇਤ ਇਕ ਕਾਰ ਰਾਹੀਂ ਸਿਵਲ ਲਾਈਨਜ਼ ਇਲਾਕੇ ਵਿਚਲੀ ਮੁੱਖ ਮੰਤਰੀ ਰਿਹਾਇਸ਼ ਤੋਂ ਜਾਂਦੇ ਦਿਖਾਈ ਦਿੱਤੇ। ਉਨ੍ਹਾਂ ਦੇ ਮਾਪੇ ਤੇ ਧੀ ਦੂਜੀ ਕਾਰ ਵਿਚ ਸਵਾਰ ਹੋ ਕੇ ਉਨ੍ਹਾਂ ਦੇ ਨਾਲ ਹੀ ਰਵਾਨਾ ਹੋਏ।

You must be logged in to post a comment Login