ਕੈਨੇਡਾ ਪੜ੍ਹਨ ਗਈ ਸਹੌਰ ਦੀ 22 ਸਾਲਾ ਲੜਕੀ ਦੀ ਦਿਲ ਦੇ ਦੌਰੇ ਕਾਰਨ ਮੌਤ

ਕੈਨੇਡਾ ਪੜ੍ਹਨ ਗਈ ਸਹੌਰ ਦੀ 22 ਸਾਲਾ ਲੜਕੀ ਦੀ ਦਿਲ ਦੇ ਦੌਰੇ ਕਾਰਨ ਮੌਤ

ਮਹਿਲ ਕਲਾਂ, 9 ਅਗਸਤ- ਨੇੜਲੇ ਪਿੰਡ ਸਹੌਰ ਦੀ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਲੜਕੀ ਦੇ ਪਿਤਾ ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਕੇਵਲ ਸਿੰਘ ਸਹੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਬੇਟੀ ਮਨਪ੍ਰੀਤ ਕੌਰ (22) ਨੂੰ ਪਿਛਲੇ ਸਾਲ ਉੱਚ ਸਿੱਖਿਆ ਲਈ ਕੈਨੇਡਾ ਭੇਜਿਆ ਗਿਆ ਸੀ। ਉਨ੍ਹਾਂ ਨੂੰ ਅੱਜ ਤੜਕੇ 3 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਸੂਬਾ ਕਮੇਟੀ ਵੱਲੋਂ ਕਿਸਾਨ ਆਗੂ ਕੇਵਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਪਾਸੋਂ ਵਿਦਿਆਰਥਣ ਦੀ ਮ੍ਰਿਤਕ ਦੇਹ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਗਈ ਹੈ।

You must be logged in to post a comment Login