ਕੈਨੇਡਾ: ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ

ਵੈਨਕੂਵਰ, 29 ਜੂਨ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (Bowinn Ma) ਦੇ ਸਰਕਾਰੀ ਦਫਤਰ ਦੇ ਬਾਹਰ ਧਮਾਕਾ ਹੋਇਆ, ਜਿਸ ਕਾਰਨ ਦਫਤਰ ਦੀ ਇਮਾਰਤ ਨੁਕਸਾਨੀ ਗਈ ਹੈ। ਇਸ ਦੌਰਾਨ ਦਫਤਰ ਖਾਲੀ ਹੋਣ ਕਰਕੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕੇਂਦਰੀ ਪੁਲੀਸ ਦੇ ਕਾਰਪੋਰਲ ਮਨਸੂਰ ਸਾਹਕ ਅਨੁਸਾਰ ਕਰੀਬ ਪੌਣੇ ਤਿੰਨ ਵਜੇ ਇੱਕ ਧਮਾਕੇ ਦੀ ਅਵਾਜ਼ ਸੁਣਾਈ ਦਿੱਤੀ ਪਰ ਧਮਾਕੇ ਦੀ ਅਸਲ ਥਾਂ ਬਾਰੇ ਪਤਾ ਨਹੀ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਕਰੀਬ ਡੇਢ ਘੰਟੇ ਬਾਅਦ ਪੁਲੀਸ ਨੂੰ ਵਿਧਾਇਕਾ ਦੇ ਦਫਤਰ ਦੇ ਬਾਹਰ ਧਮਾਕਾ ਕੀਤੇ ਜਾਣ ਦੀ ਸੂਚਨਾ ਮਿਲੀ।ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਧਮਾਕਾ ਕਿਸੇ ਯੰਤਰ ਨਾਲ ਕੀਤੇ ਜਾਣ ਦੇ ਸਬੂਤ ਮਿਲੇ ਹਨ। ਇਸ ਕਾਰਨ ਦਫਤਰ ਦੇ ਸ਼ੀਸ਼ੇ ਟੁੱਟ ਗਏ। ਹੁਣ ਤੱਕ ਦੀ ਜਾਂਚ ਦੌਰਾਨ ਅਧਿਕਾਰੀ ਇਸ ਧਮਾਕੇ ਦੇ ਇਰਾਦੇ ਅਤੇ ਵਿਅਕਤੀਆਂ ਦੀ ਪਛਾਣ ਦਾ ਪਤਾ ਲਾਉਣ ਵਿੱਚ ਸਫਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

You must be logged in to post a comment Login