ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਮੌਜੂਦ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਮੌਜੂਦ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

ਚੰਡੀਗੜ੍ਹ, 9 ਨਵੰਬਰ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਲਕ ਦੀ ਰਾਜਧਾਨੀ ਓਟਵਾ ਸਥਿਤ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਸਮਾਗਮ ਦੌਰਾਨ ਦਿੱਤੇ ਇਕ ਬਿਆਨ ਵਿੱਚ ਕਿਹਾ ਕਿ ‘ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ’ ਹਨ, ਪਰ ਉਹ ਸਮੁੱਚੇ ਤੌਰ ’ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।ਕੈਨੇਡਾ ਦੇ ਅੰਦਰ ਖਾਲਿਸਤਾਨੀ-ਸਮਰਥਨ ਆਧਾਰ ਦੀ ਮੌਜੂਦਗੀ ਨੂੰ ਸਵੀਕਾਰ ਕਰਨ ਦੀ ਟਰੂਡੋ ਦੀ ਇਹ ਪਹਿਲੀ ਟਿੱਪਣੀ ਸੀ। ਹਾਲਾਂਕਿ, ਉਨ੍ਹਾਂ ਨਾਲ ਹੀ ਇਹ ਕਿਹਾ ਕਿ ‘‘ਉਹ ਸਮੁੱਚੇ ਤੌਰ ‘ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।’’ਜ਼ਿਕਰਯੋਗ ਹੈ ਕਿ ਕਥਿਤ ਖਾਲਿਸਤਾਨੀ ਵੱਖਵਾਦੀਆਂ ਨੇ ਬਰੈਂਪਟਨ ਵਿੱਚ ਇੱਕ ਮੰਦਰ ਦੇ ਅਹਾਤੇ ਦੇ ਅੰਦਰ ਹਿੰਦੂ-ਕੈਨੇਡੀਅਨ ਸ਼ਰਧਾਲੂਆਂ ‘ਤੇ ਹਮਲਾ ਕੀਤਾ ਸੀ। ਇਸ ਘਟਨਾ ਦੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੰਦਾ ਕੀਤੀ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਹਰੇਕ ਕੈਨੇਡੀਅਨ ਨੂੰ ਆਜ਼ਾਦੀ ਅਤੇ ਸੁਰੱਖਿਅਤ ਢੰਗ ਨਾਲ ਆਪਣੇ ਵਿਸ਼ਵਾਸ ਦਾ ਪਾਲਣ ਕਰਨ ਦਾ ਅਧਿਕਾਰ ਹੈ। ਟਰੂਡੋ ਨੇ ਭਾਈਚਾਰੇ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਤੁਰੰਤ ਕਾਰਵਾਈ ਕਰਨ ਲਈ ਸਥਾਨਕ ਅਧਿਕਾਰੀਆਂ ਦਾ ਧੰਨਵਾਦ ਕੀਤਾ।

You must be logged in to post a comment Login