ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਟੋਰਾਂਟੋ, 14 ਮਾਰਚ- ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ‘ਦਿ ਕੈਨੇਡੀਅਨ ਪ੍ਰੈਸ’ ਦੀ ਖ਼ਬਰ ਅਨੁਸਾਰ, ਇਹ ਹਾਦਸਾ ਦੱਖਣੀ ਓਂਟਾਰੀਓ ਦੇ ਕਵਿੰਟੇ ਵੇਸਟ ਸ਼ਹਿਰ ਵਿੱਚ ਰਾਜਮਾਰਗ 401 ’ਤੇ ਇਕ ਵੈਨ ਅਤੇ ਟਰੈੱਕਟਰ ਵਿਚਾਲੇ ਸ਼ਨਿਚਰਵਾਰ ਨੂੰ ਟੱਕਰ ਹੋਣ ਕਾਰਨ ਵਾਪਰਿਆ। ਪੁਲੀਸ ਅਨੁਸਾਰ ਹਾਦਸੇ ਵਿੱਚ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਣਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਦੀ ਉਮਰ 21-24 ਸਾਲ ਵਿਚਾਲੇ ਸੀ। ਇਹ ਸਾਰੇ ਗ੍ਰੇਟਰ ਟੋਰਾਂਟੋ ਅਤੇ ਮੋਂਟਰੀਅਲ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀ ਸਨ। ਕੈਨੇਡਾ ਵਿਚਲੇ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਇਸ ਘਟਨਾ ਨੂੰ ‘ਦਿਲ ਦਹਿਲਾਉਣ ਵਾਲੀ ਤ੍ਰਾਸਦੀ’ ਕਰਾਰ ਦਿੱਤਾ ਹੈ।

You must be logged in to post a comment Login