ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਦਿੱਲੀ, 18 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲੋਂ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਅਤੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਪਹਿਲੀ ਸ਼ਤਾਬਦੀ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਕੇਂਦਰ ਸਰਕਾਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਵੀ ਕੀਤੀ।

You must be logged in to post a comment Login