ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ ਮੈਡੀਕਲ ਕਾਲਜ ਦੀ ਨਵੀਂ ਬਿਲਡਿੰਗ ਦਾ ਉਦਘਾਟਨ

ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ ਮੈਡੀਕਲ ਕਾਲਜ ਦੀ ਨਵੀਂ ਬਿਲਡਿੰਗ ਦਾ ਉਦਘਾਟਨ

ਡਾ. ਹਰਜਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਪੰਜਾਬ ਸਮੇਤ ਸਮੂਹ ਮੁੱਖ ਮਹਿਮਾਨ ਦਾ ਕੀਤਾ ਤਹਿ ਦਿਲੋਂ ਧੰਨਵਾਦ

ਪਟਿਆਲਾ 26 ਨਵੰਬਰ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪਸਾਰ ਲਈ ਬਣਾਈ ਗਈ ਨਵੀਂ ਇੰਸਟੀਚਿਊਟ ਬਿਲਡਿੰਗ ਦਾ ਉਦਘਾਟਨ ਅੱਜ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਦਨ ਲਾਲ ਜਲਾਲਪੁਰ ਵਿਧਾਇਕ ਘਨੌਰ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ (ਆਈ. ਏ. ਐਸ.), ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਹਰਜਿੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਟ ਡਾ. ਐਚ ਐਸ ਰੇਖੀ ਵਿਸ਼ੇਸ਼ ਦੇ ਤੌਰ ’ਤੇ ਸ਼ਾਮਿਲ ਹੋਏ। ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ ਵਲੋਂ ਡੈਂਟਲ ਕਾਲਜ ਵਿਖੇ ਸੀ ਬਲਾਕ ਦੀ ਬਿਲਡਿੰਗ, ਕੈਥ ਲੈਬ ਅਤੇ ‘ਆਕਸੀਜਨ ਪਲਾਂਟ ਜੋ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਕੀਤੀ ਆਰਥਿਕ ਸਹਾਇਤਾ ਤੇ ਸਹਿਯੋਗ ਨਾਲ ਤਿਆਰ ਹੋਇਆ, ਦਾ ਵੀ ਉਦਘਾਨ ਕੀਤਾ। ਇਸ ਉਦਘਾਟਨ ਸਮਾਰੋਹਾਂ ਦਾ ਸਮੁੱਚਾ ਪ੍ਰਬੰਧ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਦੀ ਸੁਚੱਜੀ ਅਗਵਾਈ ਅਤੇ ਦੇਖ-ਰੇਖ ਵਿਚ ਹੋਇਆ, ਜੋ ਕਿ ਬਹੁਤ ਹੀ ਸ਼ਲਾਘਾਯੋਗ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਵਲੋਂ ਕਰੋਨਾ ਕਾਲ ਦੌਰਾਨ ਜ਼ਿੰਮੇਵਾਰੀ ਮਿਸਾਲੀ ਸੇਵਾਵਾਂ ਦਿੱਤੀਆਂ ਹਨ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਰਾਜ ਕੁਮਾਰ ਵੇਰਕਾ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਅਹਿਮ ਸ਼ਖਸ਼ੀਅਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਲਗਾਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮੈਡੀਕਲ ਕਾਲਜ ਦੀ ਬੇਹਤਰੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣਗੇ। ਇਸ ਮੌਕੇ ਹੈਰੀਮਾਨ ਹਲਕਾ ਇੰਚਾਰਜ ਸਨੌਰ, ਡੀ ਆਰ ਐਮ ਈ ਸ੍ਰੀ ਅਵਨੀਸ਼ ਕੁਮਾਰ, ਗਗਨਦੀਪ ਸਿੰਘ ਅਹੂਜਾ, ਵਾਈਸ ਪ੍ਰਿੰਸੀਪਲ, ਡੀ ਐਮ ਐਸ. ਡਾ. ਡੰਗਵਾਲ, ਸ੍ਰੀ ਸੰਦੀਪ ਗੁਪਤਾ, ਸੁਖਵਿੰਦਰ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।

ਉਦਘਾਟਨੀ ਸਮਾਰੋਹ ਦੀਆਂ ਹੋਰ ਪ੍ਰਮੁੱਖ ਯਾਦਗਾਰ ਤਸਵੀਰਾਂ।

photos: G.K.

You must be logged in to post a comment Login