ਕੈਲੀਫੋਰਨੀਆ ਵਿਧਾਨ ਸਭਾ ਨੇ ਅਮਰੀਕੀ ਸੰਸਦ ਕੋਲ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਕਰਾਰ ਦੇਣ ਦੀ ਅਪੀਲ ਕੀਤੀ

ਕੈਲੀਫੋਰਨੀਆ ਵਿਧਾਨ ਸਭਾ ਨੇ ਅਮਰੀਕੀ ਸੰਸਦ ਕੋਲ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਕਰਾਰ ਦੇਣ ਦੀ ਅਪੀਲ ਕੀਤੀ

ਵਾਸ਼ਿੰਗਟਨ, 12 ਅਪਰੈਲ- ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਮਤਾ ਪਾਸ ਕਰਕੇ ਅਮਰੀਕੀ ਕਾਂਗਰਸ (ਸੰਸਦ) ਨੂੰ ਭਾਰਤ ਵਿਚ 1984 ਵਿਚ ਹੋਈ ਸਿੱਖ ਵਿਰੋਧੀ ਹਿੰਸਾ ਨੂੰ ਨਸਲਕੁਸ਼ੀ ਵਜੋਂ ਰਸਮੀ ਤੌਰ ‘ਤੇ ਮਾਨਤਾ ਦੇਣ ਅਤੇ ਇਸ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਹੈ। ਇਹ ਮਤਾ 22 ਮਾਰਚ ਨੂੰ ਵਿਧਾਨ ਸਭਾ ਦੀ ਮੈਂਬਰ ਜਸਮੀਤ ਕੌਰ ਬੈਂਸ, ਜੋ ਰਾਜ ਵਿਧਾਨ ਸਭਾ ਦੀ ਪਹਿਲੀ ਚੁਣੀ ਸਿੱਖ ਮੈਂਬਰ ਹੈ, ਵੱਲੋਂ ਪੇਸ਼ ਕੀਤਾ ਗਿਆ ਸੀ ਅਤੇ ਸੂਬਾ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਅਸੈਂਬਲੀ ਮੈਂਬਰ ਕਾਰਲੋਸ ਵਿਲਾਪਾਡੂਆ ਨੇ ਇਸ ਦਾ ਸਮਰਥਨ ਕੀਤਾ। ਵਿਧਾਨ ਸਭਾ ਦੇ ਇੱਕੋ ਇੱਕ ਹਿੰਦੂ ਮੈਂਬਰ ਐਸ਼ ਕਾਲੜਾ ਨੇ ਵੀ ਹੱਕ ਵਿੱਚ ਵੋਟ ਪਾਈ।

You must be logged in to post a comment Login