ਕੋਰੋਨਾ ਕਾਲ ਵਿਚ ਦੂਸਰੇ ਦੇਸ਼ਾਂ ਨੂੰ ਵੈਕਸੀਨ ਭੇਜਣ ਦੇ ਪਿੱਛੇ ਸੀ ਸ੍ਰੀ ਗੁਰੂ ਅਰਜੁਨ ਦੇਵ ਦੀ ‘ਸੇਵਾ’ ਦੀ ਪ੍ਰੇਰਣਾ- ਮੋਦੀ

ਕੋਰੋਨਾ ਕਾਲ ਵਿਚ ਦੂਸਰੇ ਦੇਸ਼ਾਂ ਨੂੰ ਵੈਕਸੀਨ ਭੇਜਣ ਦੇ ਪਿੱਛੇ ਸੀ ਸ੍ਰੀ ਗੁਰੂ ਅਰਜੁਨ ਦੇਵ ਦੀ ‘ਸੇਵਾ’ ਦੀ ਪ੍ਰੇਰਣਾ- ਮੋਦੀ

ਸਿਡਨੀ- ਆਸਟ੍ਰੇਲੀਆ ਦੀ ਧਰਤੀ ’ਤੇ ਸ਼ਹੀਦ ਸ਼੍ਰੋਮਣੀ ਸ੍ਰੀ ਗੁਰੂ ਅਰਜੁਨ ਦੇਵ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਕੋਰੋਨਾ ਕਾਲ ਵਿਚ ਕਰੋੜਾਂ ਲੋਕਾਂ ਨੂੰ ਵੈਕਸੀਨ ਭੇਜ ਕੇ ਉਨ੍ਹਾਂ ਦੀ ਜ਼ਿੰਦਗੀ ਬਚਾਈ ਹੈ ਅਤੇ ਤੁਸੀਂ ਵੀ ਜਿਸ ਸੇਵਾ ਭਾਵਨਾ ਨਾਲ ਕੰਮ ਕੀਤਾ ਹੈ, ਉਹ ਸਾਡੀ ਸੰਸਕ੍ਰਿਤੀ ਦੀ ਵਿਸ਼ੇਸ਼ਤਾ ਹੈ ਅਤੇ 5ਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਹੈ। ਸਾਨੂੰ ਗੁਰੂ ਜੀ ਦੇ ਜੀਵਨ ਤੋਂ ਸਾਰਿਆਂ ਦੀ ਸੇਵਾ ਕਰਨ ਦੀ ਸਿੱਖਿਆ ਮਿਲਦੀ ਹੈ।ਗੁਰੂ ਅਰਜੁਨ ਦੇਵ ਨੇ ਹੀ ਦਸਵੰਤ ਪ੍ਰਥਾ ਸ਼ੁਰੂ ਕੀਤੀ ਸੀ। ਇਸੇ ਪ੍ਰੇਰਣਾ ਨਾਲ ਕੋਰੋਨਾ ਦੇ ਸਮੇਂ ਵੀ ਕਿੰਨੇ ਹੀ ਗੁਰਦੁਆਰਿਆਂ ਨੇ ਲੰਗਰ ਅਤੇ ਹੋਰ ਸੋਮਿਆਂ ਨਾਲ ਲੋਕਾਂ ਦੀ ਮਦਦ ਕੀਤੀ। ਇਸ ਦੌਰ ਵਿਚ ਕਿੰਨੇ ਹੀ ਮੰਦਰਾਂ ਦੀਆਂ ਰਸੋਈਆਂ ਪੀੜਤਾਂ ਲਈ ਖੁੱਲ੍ਹ ਗਈਆਂ ਸਨ। ਆਸਟ੍ਰੇਲੀਆ ਵਿਚ ਰਹਿ ਕੇ ਪੜ੍ਹਾਈ ਕਰ ਰਹੇ ਵਿਦਿਆਰਥੀ ਵੀ ਵੱਡੀ ਗਿਣਤੀ ਵਿਚ ਲੋਕਾਂ ਦੀ ਮਦਦ ਲਈ ਅੱਗੇ ਆ ਗਏ।

You must be logged in to post a comment Login