ਕੋਲਕਾਤਾ ਕਾਂਡ: ਸੁਪਰੀਮ ਕੋਰਟ ਨੇ ਪੋਸਟਮਾਰਟਮ ਲਈ ਜ਼ਰੂਰੀ ਦਸਤਾਵੇਜ਼ ਨਾ ਹੋਣ ’ਤੇ ਚਿੰਤਾ ਜ਼ਾਹਿਰ ਕੀਤੀ

ਕੋਲਕਾਤਾ ਕਾਂਡ: ਸੁਪਰੀਮ ਕੋਰਟ ਨੇ ਪੋਸਟਮਾਰਟਮ ਲਈ ਜ਼ਰੂਰੀ ਦਸਤਾਵੇਜ਼ ਨਾ ਹੋਣ ’ਤੇ ਚਿੰਤਾ ਜ਼ਾਹਿਰ ਕੀਤੀ

ਨਵੀਂ ਦਿੱਲੀ, 9 ਸਤੰਬਰ- ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜਤ ਤੇ ਹਸਪਤਾਲ ਵਿੱਚ ਇਕ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਉਸ ਦੀ ਹੱਤਿਆ ਦੀ ਘਟਨਾ ਦੇ ਮਾਮਲੇ ਵਿੱਚ ਪੋਸਟਮਾਰਟਮ ਲਈ ਜ਼ਰੂਰੀ ਇਕ ਅਹਿਮ ਦਸਤਾਵੇਜ਼ ਨਾ ਹੋਣ ’ਤੇ ਅੱਜ ਚਿੰਤਾ ਜ਼ਾਹਿਰ ਕੀਤੀ ਅਤੇ ਸੀਬੀਆਈ ਨੂੰ ਇਸ ਸਬੰਧੀ ਜਾਂਚ ਕਰਨ ਨੂੰ ਕਿਹਾ। ਸਿਖ਼ਰਲੀ ਅਦਾਲਤ ਨੇ ਪੱਛਮੀ ਬੰਗਾਲ ਵਿੱਚ ਪ੍ਰਦਰਸ਼ਨ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਨੂੰ ਮੰਗਲਵਾਰ ਨੂੰ ਸ਼ਾਮ 5 ਵਜੇ ਤੱਕ ਕੰਮ ’ਤੇ ਪਰਤਣ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਬਹਾਲ ਕਰਨ ’ਤੇ ਉਨ੍ਹਾਂ ਖ਼ਿਲਾਫ਼ ਕੋਈ ਵਿਰੋਧੀ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਸਰਕਾਰ ਨੇ ਸਿਖ਼ਰਲੀ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੰਮ ’ਤੇ ਪਰਤਣ ’ਤੇ ਪ੍ਰਦਰਸ਼ਨਕਾਰੀ ਡਾਕਟਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਜਿਸ ਵਿੱਚ ਦੰਡਾਤਮਕ ਤਬਦੀਲੀ ਵੀ ਸ਼ਾਮਲ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਹੋਣ ’ਚ ਕੋਲਕਾਤਾ ਪੁਲੀਸ ਵੱਲੋਂ ਕੀਤੀ ਗਈ ਘੱਟੋ-ਘੱਟ 14 ਘੰਟੇ ਦੀ ਦੇਰ ’ਤੇ ਵੀ ਸਵਾਲ ਉਠਾਏ।

You must be logged in to post a comment Login