ਕੌਮਾਂਤਰੀ ਸਰਹੱਦ ਤੋਂ ਸਿੱਧੂ ਨੇ ਕੀਤੀ ਕਰਤਾਰਪੁਰ ਲਾਂਘੇ ਲਈ ਅਰਦਾਸ

ਕੌਮਾਂਤਰੀ ਸਰਹੱਦ ਤੋਂ ਸਿੱਧੂ ਨੇ ਕੀਤੀ ਕਰਤਾਰਪੁਰ ਲਾਂਘੇ ਲਈ ਅਰਦਾਸ

ਬਟਾਲਾ/ਡੇਰਾ ਬਾਬਾ ਨਾਨਕ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਡੇਰਾ ਬਾਬਾ ਨਾਨਕ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਨਾਲ ਘਰ ਤੋਂ ਤਿਆਰ ਕਰਵਾਈ ਹੋਈ ਕੜਾਹ ਪ੍ਰਸ਼ਾਦ ਦੀ ਦੇਗ ਸੰਗਤਾਂ ਨੂੰ ਵਰਤਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਮੇਰੀ ਮਾਂ ਕਹਿੰਦੀ ਸੀ ਕਿ ਅਰਦਾਸ ‘ਚ ਬਹੁਤ ਤਾਕਤ ਹੁੰਦੀ ਹੈ ਅਤੇ ਸੱਚੇ ਮਨ ਨਾਲ ਕੀਤੀ ਅਰਦਾਸ ਕਦੇ ਵਿਅਰਥ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੈ, ਇਸ ਲਈ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੀ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਲਈ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰੇ। ਸਿੱਧੂ ਨੇ ਦੱਸਿਆ ਕਿ ਮੇਰੇ ਮਾਤਾ-ਪਿਤਾ ਵੀ ਸਾਲ ‘ਚ ਇਕ ਵਾਰੀ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ ਅਤੇ ਸੰਗਤਾਂ ਵੱਲੋਂ ਕੀਤੀ ਜਾਂਦੀ ਅਰਦਾਸ ‘ਚ ਸ਼ਾਮਲ ਹੁੰਦੇ ਹਨ।

You must be logged in to post a comment Login