ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਨਵੀਂ ਦਿੱਲੀ, 17 ਅਪਰੈਲ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੇਸ਼ ਵਿੱਚ ਖੇਡ ਐਸੋਸੀਏਸ਼ਨਾਂ ਦੇ ਮਾਮਲਿਆਂ ਦੀ ‘ਡੂੰਘੀ ਜਾਂਚ’ ਲਈ ਜਾਂਚ ਕਮਿਸ਼ਨ ਬਣਾਉਣ ਦਾ ਇਸ਼ਾਰਾ ਕੀਤਾ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਇਨ੍ਹਾਂ ਐਸੋਸੀਏਸ਼ਨਾਂ ਵਿਚ ਖੇਡ ਸਰਗਰਮੀਆਂ ਨੂੰ ਛੱਡ ਕੇ ‘ਹਰ ਤਰ੍ਹਾਂ ਦੀਆਂ ਚੀਜ਼ਾਂ ਹੋ ਰਹੀਆਂ ਹਨ’। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦਾ ਬੈਂਚ ਦੋ ਕੌਮੀ ਕਬੱਡੀ ਖਿਡਾਰੀਆਂ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ ਜਿਸ ਵਿੱਚ ਕੋਰਟ ਨੇ ਪਹਿਲਾਂ ਐਮੇਚਿਓਰ ਕਬੱਡੀ ਫੈਡਰੇਸ਼ਨ ਆਫ ਇੰਡੀਆ (AKFI) ਅਤੇ ਕੌਮਾਂਤਰੀ ਕਬੱਡੀ ਫੈਡਰੇਸ਼ਨ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਲਈ ਵਿਚਾਰ ਮੰਗੇ ਸਨ।

You must be logged in to post a comment Login