ਗਡਕਰੀ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

ਗਡਕਰੀ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

ਅੰਮ੍ਰਿਤਸਰ, 19 ਅਕਤੂਬਰ- ਕੇਂਦਰੀ ਸੜਕ ਆਵਾਜਾਈ ਬਾਰੇ ਮੰਤਰੀ ਨਿਤਨਿ ਗਡਕਰੀ ਨੇ ਅੱਜ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਉਹ ਇਥੇ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਵਾਸਤੇ ਪੁੱਜੇ ਹਨ। ਸ਼ਾਮ ਨੂੰ ਉਹ ਅਟਾਰੀ ਸਰਹੱਦ ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ ਲਹਿਰਾਉਣਗੇ। ਇਹ ਝੰਡਾ ਇਥੇ ਅਟਾਰੀ ਵਾਹਗਾ ਸਾਂਝੀ ਚੈੱਕ ਪੋਸਟ ਦੇ ਨੇੜੇ ਸਥਾਪਤ ਕੀਤਾ ਗਿਆ ਹੈ। ਮਗਰੋਂ ਉਹ ਰੀਟਰੀਟ ਰਸਮ ਵੀ ਦੇਖਣਗੇ। ਉਨ੍ਹਾਂ ਦਾ ਇੱਥੇ ਪੁੱਜਣ ’ਤੇ ਹਵਾਈ ਅੱਡਾ ਵਿਖੇ ਪੰਜਾਬ ਸਰਕਾਰ ਵੱਲੋਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਸਵਾਗਤ ਕੀਤਾ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਜੀ ਆਇਆ ਕਿਹਾ। ਹਵਾਈ ਅੱਡੇ ਤੋਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ, ਜਿੱਥੇ ਉਨ੍ਹਾਂ ਨਾਲ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ।

You must be logged in to post a comment Login