ਚੰਡੀਗੜ੍ਹ : ਫਰੀਦਕੋਟ ਦੇ ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਜੋਤ ਕੌਰ ਨੇ 10ਵੀਂ ਸੀਬੀਐਸਈ ਬੋਰਡ ਵਿਚ 99.2% ਅੰਕ ਹਾਸਿਲ ਕਰਕੇ ਪੂਰੇ ਦੇਸ਼ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ ਸੀ। ਹਰਜੋਤ ਦੀ ਇਸੇ ਕਾਮਯਾਬੀ ਨੂੰ ਦੇਖਦੇ ਹੋਏ ਉਸ ਦਾ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਮਨੁੱਖੀ ਸਰੋਤ ਮੰਤਰਾਲੇ ਵਲੋਂ ਸਨਮਾਨ ਕੀਤਾ ਜਾਵੇਗਾ, ਕਿਉਂਕਿ ਉਸ ਨੇ 10ਵੀਂ ਵਿਚੋਂ ਸ਼ਾਨਦਾਰ ਨੰਬਰ ਹਾਸਲ ਕੀਤੇ ਸਨ। ਹਰਜੋਤ ਨੇ ਇਸ ਮੌਕੇ ਦੱਸਿਆ ਕਿ ਉਹ ਇਸ ਗੱਲ ਲਈ ਬਹੁਤ ਖੁਸ਼ ਹੈ ਕਿ ਉਸ ਨੇ ਅਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਉੱਚਾ ਕੀਤਾ ਅਤੇ ਨਾਲ ਹੀ ਉਸ ਨੇ ਦੱਸਿਆ ਕਿ ਉਹ ਅੱਗੇ ਜਾ ਕੇ ਆਈਏਐਸ ਬਣਨਾ ਚਾਹੁੰਦੀ ਹੈ ਤੇ ਦੇਸ਼ ਦੀ ਸੇਵਾ ਵਿਚ ਅਪਣਾ ਜੀਵਨ ਲੇਖੇ ਲਗਾਉਣਾ ਚਾਹੁੰਦੀ ਹੈ। ਪੰਜਾਬ ਦੀ ਇਸ ਧੀਅ ਨੇ ਪੰਜਾਬ ਦਾ ਨਾਮ ਤਾਂ ਰੌਸ਼ਨ ਕੀਤਾ ਹੀ ਹੈ ਇਸ ਦੇ ਨਾਲ ਉਸ ਦੇ ਮਾਤਾ ਪਿਤਾ ਦਾ ਨਾਮ ਵੀ ਉੱਚਾ ਹੋ ਗਿਆ ਹੈ।

You must be logged in to post a comment Login