ਗਾਇਕ ਕਰਨ ਔਜਲਾ ਵੀ ਨਿੱਤਰੇ ਕਿਸਾਨ ਅੰਦੋਲਨ ਦੇ ਹੱਕ ‘ਚ

ਗਾਇਕ ਕਰਨ ਔਜਲਾ ਵੀ ਨਿੱਤਰੇ ਕਿਸਾਨ ਅੰਦੋਲਨ ਦੇ ਹੱਕ ‘ਚ

ਚੰਡੀਗੜ੍ਹ, 17 ਫਰਵਰੀ- ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਥੇ ਹੀ ਹੁਣ ਪੰਜਾਬੀ ਕਲਾਕਾਰ ਵੀ ਇਸ ਅੰਦੋਲਨ ਨੂੰ ਆਪਣਾ ਸਮਰਥਨ ਦੇਣ ਲੱਗੇ ਹਨ। ਜਿੱਥੇ ਰੇਸ਼ਮ ਸਿੰਘ ਅਨਮੋਲ ਨੇ ਸ਼ੰਭੂ ਬਾਰਡਰ ‘ਤੇ ਪਹੁੰਚ ਕੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ, ਉਥੇ ਹੀ ਹੁਣ ਗਾਇਕ ਕਰਨ ਔਜਲਾ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੇ ਹਨ। ਦਰਅਸਲ, ਗਾਇਕ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਲੁਧਿਆਣਾ ਦੀ ਕਿਸਾਨ ਮਾਤਾ ਹਰਜੀਤ ਕੌਰ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਕਰਨ ਔਜਲਾ ਨੇ ਕੈਪਸ਼ਨ ‘ਚ ਲਿਖਿਆ- I No Farmers No Food, Grow Your Wheat (ਨਾ ਕਿਸਾਨ ਨਾ ਭੋਜਨ, ਮੈਂ ਤੁਹਾਡੀ ਕਣਕ ਉਗਾਉਂਦਾ ਹਾਂ)।

You must be logged in to post a comment Login