ਗੁਜਰਾਤ ਏਟੀਐੱਸ ਨੂੰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਮਿਲੀ

ਗੁਜਰਾਤ ਏਟੀਐੱਸ ਨੂੰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਮਿਲੀ

ਅਹਿਮਦਾਬਾਦ (ਗੁਜਰਾਤ), 25 ਅਪਰੈਲ- ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੂੰ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤਸਕਰੀ ਦੇ ਇਕ ਮਾਮਲੇ ਵਿੱਚ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਮਿਲ ਗਈ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਦਿੱਲੀ ਦੀ ਇਕ ਅਦਾਲਤ ਨੇ ਬੀਤੇ ਦਿਨ ਗੁਜਰਾਤ ਅਤਿਵਾਦ ਵਿਰੋਧੀ ਦਸਤੇ ਨੂੰ ਤਿਹਾੜ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਸੀ। ਏਟੀਐੱਸ ਗੈਂਗਸਟਰ ਤੋਂ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਗੁਜਰਾਤ ਤੱਟ ’ਤੇ ਅਰਬ ਸਾਗਰ ’ਚ ਪਾਕਿਸਤਾਨ ਦੀ ਇਕ ਮੱਛੀ ਫੜਨ ਵਾਲੀ ਕਿਸ਼ਤੀ ’ਚੋਂ 200 ਕਰੋੜ ਰੁਪਏ ਤੋਂ ਜ਼ਿਆਦਾ ਮੁੱਲ ਦੀ 40 ਕਿੱਲੋ ਹੈਰੋਇਨ ਜ਼ਬਤ ਕੀਤੇ ਜਾਣ ਦੇ ਮਾਮਲੇ ’ਚ ਉਸ ਦੀ ਭੂਮਿਕਾ ਬਾਰੇ ਪੁੱਛ-ਪੜਤਾਲ ਕਰਨਾ ਚਾਹੁੰਦੀ ਹੈ। ਏਟੀਐੱਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਸਾਨੂੰ ਬਿਸ਼ਨੋਈ ਦੀ ਹਿਰਾਸਤ ਮਿਲ ਗਈ ਹੈ ਅਤੇ ਸਾਡੀਆਂ ਟੀਮਾਂ ਗੁਜਰਾਤ ਪਹੁੰਚ ਰਹੀਆਂ ਹਨ। ਉਸ ਨੂੰ ਅੱਜ ਸ਼ਾਮ ਨੂੰ ਕੱਛ ਜ਼ਿਲ੍ਹੇ ਦੀ ਇਕ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।’’

You must be logged in to post a comment Login