ਗੁਰਦੁਆਰਾ ਕਰਤਾਰਪੁਰ ਸਾਹਿਬ ਮਾਮਲੇ ’ਚ ਸਿੱਖਾਂ ਨੇ ਮੋਦੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ

ਗੁਰਦੁਆਰਾ ਕਰਤਾਰਪੁਰ ਸਾਹਿਬ ਮਾਮਲੇ ’ਚ ਸਿੱਖਾਂ ਨੇ ਮੋਦੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ

ਲਖਨਊ, 23 ਨਵੰਬਰ- ਲਖਨਊ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦਖਲ ਦੀ ਮੰਗ ਕੀਤੀ ਹੈ। ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਡਾਂਸ ਪਾਰਟੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਹ ਮੰਗ ਕੀਤੀ ਗਈ ਹੈ। ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬੱਗਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਇਸ ਘਟਨਾ ਦੀ ਨਿੰਦਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਦੀ ਧਾਰਮਿਕ ਆਸਥਾ ਦਾ ਬਣਦਾ ਸਨਮਾਨ ਕੀਤਾ ਜਾਵੇ। ਕਮੇਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਜੱਗੀ ਨੇ ਕਿਹਾ, ‘ਇਸ ਤੋਂ ਇਲਾਵਾ ਅਸੀਂ ਪਾਕਿਸਤਾਨੀ ਦੂਤਾਵਾਸ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ।’ ਪਾਕਿਸਤਾਨ ਦੇ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ।

You must be logged in to post a comment Login