ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, 2000 ਸ਼ਰਧਾਲੂ ਪੁੱਜੇ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, 2000 ਸ਼ਰਧਾਲੂ ਪੁੱਜੇ

ਅੰਮ੍ਰਿਤਸਰ, 20 ਮਈ- ਉਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸਿੱਖ ਸੰਗਤ ਲਈ ਖੋਲ੍ਹ ਦਿੱਤੇ ਅਤੇ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਗਿਆ। ਗੁਰਦੁਆਰੇ ਦੇ ਕਿਵਾੜ ਖੁੱਲ੍ਹਣ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸਿੱਖ ਸੰਗਤ ਦੇ ਜੈਕਾਰਿਆਂ ਦੀ ਗੂੰਜ ਹੇਠ ਸੁਖ ਆਸਨ ਤੋਂ ਪਾਵਨ ਸਰੂਪ ਨੂੰ ਗੁਰਦੁਆਰੇ ਵਿੱਚ ਪ੍ਰਕਾਸ਼ ਕਰਨ ਲਈ ਲਿਆਂਦਾ।

You must be logged in to post a comment Login