ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੁਰਿੰਦਰ ਗੋਰਾ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ

ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੁਰਿੰਦਰ ਗੋਰਾ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ

ਮੁਹਾਲੀ, 16 ਜੂਨ-ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੁਰਿੰਦਰ ਗੋਰਾ ਨੂੰ ਪੁੱਛ-ਪੜਤਾਲ ਲਈ ਪ੍ਰੋਡਕਸ਼ਨ ਵਾਰੰਟ ‘ਤੇ ਆਪਣੀ ਹਿਰਾਸਤ ਵਿੱਚ ਲਿਆ ਹੈ। ਗੋਲਡੀ ਨੇ ਮੂਸੇਵਾਲਾ ਦੇ ਕਤਲ ਤੋਂ ਮਹਿਜ਼ ਦੋ ਘੰਟੇ ਬਾਅਦ ਉਸ (ਗਾਇਕ) ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਸੀ। ਨਾਲ ਹੀ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਕੇ ਮੂਸੇਵਾਲਾ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਸੀ। ਬਿਸ਼ਨੋਈ ਹੀ ਇਸ ਪੂਰੇ ਘਟਨਾਕ੍ਰਮ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਉਸ ਨੇ ਇਹ ਵੀ ਕਿਹਾ ਸੀ ਕਿ ਉਸ ਨੇ ਆਪਣੇ ਕਾਲਜ ਸਮੇਂ ਦੇ ਮਿੱਤਰ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੀ ਹੱਤਿਆ ਦਾ ਬਦਲਾ ਲੈ ਲਿਆ ਹੈ। ਗੋਰਾ ਅਪਰਾਧਿਕ ਮਾਮਲੇ ਵਿੱਚ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸੀ। ਉਂਝ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਉਸ ਖ਼ਿਲਾਫ਼ ਕਰੀਬ 9 ਕੇਸ ਦਰਜ ਹਨ। ਸੀਆਈਏ ਕੈਂਪਸ ਵਿੱਚ ਲਾਰੈਂਸ ਬਿਸ਼ਨੋਈ ਨੇ ਪੁੱਛ-ਪੜਤਾਲ ਦੌਰਾਨ ਗੋਰਾ ਦਾ ਨਾਂ ਲਿਆ ਹੈ। ਇਸ ਤੋਂ ਬਾਅਦ ਪੁਲੀਸ ਉਸ (ਗੋਰਾ) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ।

You must be logged in to post a comment Login