ਹੁਸ਼ਿਆਰਪੁਰ, 13 ਅਪਰੈਲ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਟਰੱਕ ਦੀ ਲਪੇਟ ’ਚ ਆਉਣ ਕਾਰਨ 7 ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 10 ਜ਼ਖਮੀ ਹੋ ਗਏ। ਇਹ ਘਟਨਾ ਉਸ ਸਮੇਂ ਹੋਈ, ਜਦੋਂ ਉਹ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਚਰਨ ਚੋਹ ਗੰਗਾ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਜਾਨ ਗਵਾਉਣ ਵਾਲੇ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਮਸਤਾਨ ਖੇੜਾ ਦੇ ਰਹਿਣ ਵਾਲੇ ਹਨ। ਇਹ ਹਾਦਸਾ ਪਹਾੜੀਆਂ ਦੇ ਵਿਚਕਾਰ ਸਥਿਤ ਇਲਾਕੇ ‘ਚ ਵਾਪਰਿਆ। ਢਲਾਨ ‘ਤੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ 17 ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਕਿਹਾ ਕਿ ਸ਼ੱਕ ਹੈ ਕਿ ਟਰੱਕ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ ਸਨ। ਮ੍ਰਿਤਕਾਂ ਦੀ ਪਛਾਣ ਰਾਹੁਲ, ਸੁਦੇਸ਼ ਪਾਲ, ਸੰਤੋਸ਼, ਅੰਗੂਰੀ, ਕੁੰਤੀ, ਗੀਤਾ ਅਤੇ ਰਾਮੋਹ ਵਜੋਂ ਹੋਈ ਹੈ। ਗੁਰੂ ਰਵਿਦਾਸ ਨਾਲ ਸਬੰਧਤ ਧਾਰਮਿਕ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਤਿਉਹਾਰ ਮੌਕੇ ਸ਼ਰਧਾਲੂ ਆਉਂਦੇ-ਜਾਂਦੇ ਰਹਿੰਦੇ ਹਨ।

You must be logged in to post a comment Login