ਚੀਨ ’ਚ ਇਸ ਸਾਲ ਸਤੰਬਰ ’ਚ ਹੋਣ ਵਾਲੀਆਂ 19ਵੀਆਂ ਏਸ਼ਿਆਈ ਖੇਡਾਂ ਅਗਲੇ ਸਾਲ ਲਈ ਟਾਲੀਆਂ

ਚੀਨ ’ਚ ਇਸ ਸਾਲ ਸਤੰਬਰ ’ਚ ਹੋਣ ਵਾਲੀਆਂ 19ਵੀਆਂ ਏਸ਼ਿਆਈ ਖੇਡਾਂ ਅਗਲੇ ਸਾਲ ਲਈ ਟਾਲੀਆਂ

ਨਵੀਂ ਦਿੱਲੀ, 6 ਮਈ- ਓਲੰਪਿਕ ਕੌਂਸਲ ਆਫ ਏਸ਼ੀਆ ਦੇ ਕਾਰਜਕਾਰੀ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਸਤੰਬਰ ਵਿੱਚ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਇਸ ਸਾਲ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ 2023 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10-25 ਸਤੰਬਰ ਤੱਕ ਹੋਣੀਆਂ ਸਨ। ਖੇਡਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਸ਼ੁੱਕਰਵਾਰ ਨੂੰ ਤਾਸ਼ਕੰਦ ਵਿੱਚ ਓਸੀਏ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ।

You must be logged in to post a comment Login