ਚੁੱਘ ਨੇ ‘ਕੈਪਟਨ’ ਨੂੰ ਯਾਦ ਕਰਾਇਆ ਮੈਨੀਫੈਸਟੋ ਦਾ ਪੇਜ਼ ਨੰਬਰ 25

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਨੌਕਰੀ ਦਿੱਤੇ ਜਾਣ ਦੇ ਕੀਤੇ ਵਾਅਦੇ ਦੇ ਮਾਮਲੇ ‘ਤੇ ਵਿਰੋਧੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਭਾਜਪਾ ਨੇਤਾ ਤਰੁਣ ਚੁੱਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੈਨੀਫੈਸਟੋ ਦਾ ਪੇਜ਼ ਨੰਬਰ 25 ਯਾਦ ਕਰਵਾਉਂਦਿਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਚੁੱਘ ਨੇ ਨਸ਼ਾ ਖਤਮ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ। ਪੰਜਾਬ ਵਿਚ ਨਸ਼ੇ ਨੂੰ ਲੈ ਕੇ ਵਿਰੋਧੀਆਂ ਵੱਲੋਂ ਲਗਾਤਾਰ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

You must be logged in to post a comment Login