ਚੋਣ ਕਮਿਸ਼ਨ ਨੇ ਪੰਜਾਬ ਦੇ 5 ਐੱਸਐੱਸਪੀ ਬਦਲਣ ਦਾ ਹੁਕਮ ਦਿੱਤਾ

ਚੋਣ ਕਮਿਸ਼ਨ ਨੇ ਪੰਜਾਬ ਦੇ 5 ਐੱਸਐੱਸਪੀ ਬਦਲਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 21 ਮਾਰਚ- ਭਾਰਤੀ ਚੋਣ ਕਮਿਸ਼ਨ ਨੇ ਗੈਰ-ਕੇਡਰ ਅਧਿਕਾਰੀਆਂ ਲਈ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ, ਜੋ ਚਾਰ ਰਾਜਾਂ ਗੁਜਰਾਤ, ਪੰਜਾਬ, ਉੜੀਸਾ ਅਤੇ ਪੱਛਮੀ ਬੰਗਾਲ ਵਿਚ ਡੀਸੀ ਤੇ ਐੱਸਐੱਸਪੀ/ਐੱਸਪੀ ਤਾਇਨਾਤ ਹਨ। ਜ਼ਿਲ੍ਹੇ ਵਿਚ ਡੀਸੀ ਅਤੇ ਐੱਸਐੈੱਸਪੀ ਦੇ ਅਹੁਦੇ ਕ੍ਰਮਵਾਰ ਭਾਰਤੀ ਪ੍ਰਸ਼ਾਸਨਿਕ ਅਤੇ ਭਾਰਤੀ ਪੁਲੀਸ ਸੇਵਾ ਦੇ ਅਧਿਕਾਰੀਆਂ ਲਈ ਹਨ। ਕਮਿਸ਼ਨ ਨੇ ਪੰਜਾਬ ਵਿਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ ਅਤੇ ਮਾਲੇਰਕੋਟਲਾ ਦੇ ਐੱਸਐੱਸਪੀ ਨੂੰ ਬਦਲਣ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਚੁਣੇ ਹੋਏ ਰਾਜਨੀਤਿਕ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿਚ ਐੱਸਐੱਸਪੀ ਬਠਿੰਡਾ ਅਤੇ ਆਸਾਮ ਵਿਚ ਐੱਸਪੀ ਸੋਨੀਤਪੁਰ ਦੇ ਤਬਾਦਲੇ ਦੇ ਨਿਰਦੇਸ਼ ਵੀ ਦਿੱਤੇ ਹਨ।

You must be logged in to post a comment Login