ਚੋਣ ਬਾਂਡ: ਸੁਪਰੀਮ ਕੋਰਟ ਨੇ ਐੱਸਬੀਆਈ ਦੀ ਪਟੀਸ਼ਨ ਖਾਰਜ ਕੀਤੀ, ਕੱਲ੍ਹ ਤੱਕ ਚੋਣ ਕਮਿਸ਼ਨ ਨੂੰ ਵੇਰਵੇ ਦੇਣ ਲਈ ਕਿਹਾ

ਚੋਣ ਬਾਂਡ: ਸੁਪਰੀਮ ਕੋਰਟ ਨੇ ਐੱਸਬੀਆਈ ਦੀ ਪਟੀਸ਼ਨ ਖਾਰਜ ਕੀਤੀ, ਕੱਲ੍ਹ ਤੱਕ ਚੋਣ ਕਮਿਸ਼ਨ ਨੂੰ ਵੇਰਵੇ ਦੇਣ ਲਈ ਕਿਹਾ

ਨਵੀਂ ਦਿੱਲੀ, 11 ਮਾਰਚ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਬੈਂਚ ਨੇ ਬੈਂਕ ਨੂੰ 12 ਮਾਰਚ ਨੂੰ ਕੰਮਕਾਜੀ ਘੰਟੇ ਖਤਮ ਹੋਣ ਤੱਕ ਚੋਣ ਕਮਿਸ਼ਨ ਨੂੰ ਚੋਣ ਬਾਂਡ ਨਾਲ ਸਬੰਧਤ ਵੇਰਵੇ ਮੁਹੱਈਆ ਕਰਾਉਣ ਦਾ ਹੁਕਮ ਵੀ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਚੋਣ ਕਮਿਸ਼ਨ ਨੂੰ ਐੱਸਬੀਆਈ ਵੱਲੋਂ ਸਾਂਝੀ ਕੀਤੀ ਜਾਣਕਾਰੀ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਇਸ ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਮੌਜੂਦ ਸਨ।

You must be logged in to post a comment Login