ਚੰਡੀਗੜ੍ਹ ‘ਚ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਪੰਨੂ ਦੇ ਘਰ ’ਤੇ ਲਾਇਆ ਤਿਰੰਗਾ

ਚੰਡੀਗੜ੍ਹ ‘ਚ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਪੰਨੂ ਦੇ ਘਰ ’ਤੇ ਲਾਇਆ ਤਿਰੰਗਾ

ਚੰਡੀਗੜ੍ਹ, 11 ਅਗਸਤ- ਹਰ ਘਰ ਤਿਰੰਗਾ ਮੁਹਿੰਮ ਤਹਿਤ ਚੰਡੀਗੜ੍ਹ ਦੇ ਸੈਕਟਰ 15 ਸਥਿਤ ਗੁਰਪਤਵੰਤ ਪੰਨੂ ਦੇ ਘਰ ‘ਤੇ ਅੱਜ ਭਾਰਤੀ ਝੰਡਾ ਲਗਾਇਆ ਗਿਆ। ਪਾਬੰਦੀਸ਼ੁਦਾ ਸੰਗਠਨ ਸਿਖਸ ਫਾਰ ਜਸਟਿਸ(ਐਸਐਫਜੇ) ਦੇ ਬਾਨੀ ਪੰਨੂ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ‘ਤੇ ਮੁੱਖ ਥਾਵਾਂ ‘ਤੇ ਖਾਲਿਸਤਾਨੀ ਝੰਡਾ ਲਗਾਉਣ ਦੀ ਅਪੀਲ ਕੀਤੀ ਸੀ। ਪੰਨੂ ਨੇ ਖਾਲਿਸਤਾਨੀ ਝੰਡਾ ਲਹਿਰਾਉਣ ਲਈ ਨਕਦ ਇਨਾਮ ਤੋਂ ਇਲਾਵਾ ਵਿਦੇਸ਼ਾਂ ਵਿਚ ਨੌਕਰੀ ਦੀ ਪੇਸ਼ਕਸ਼ ਵੀ ਕੀਤੀ ਹੈ। ਲੁਧਿਆਣਾ ਤੋਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਪੰਨੂ ਦੇ ਗੇਟ ’ਤੇ ਤਿਰੰਗਾ ਝੰਡਾ ਲਾਇਆ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਹਾਲ ਹੀ ਵਿੱਚ ਸਿੱਖ ਨੌਜਵਾਨਾਂ ਨੂੰ ਪੰਨੂ ਵੱਲੋਂ ਕੀਤੀ ਅਪੀਲ ਤੋਂ ਦੂਰ ਰਹਿਣ ਲਈ ਕਿਹਾ ਸੀ।

You must be logged in to post a comment Login