ਚੰਡੀਗੜ੍ਹ ਮੇਅਰ ਦਾ ਅਸਤੀਫਾ ਦਰਸਾਉਂਦਾ ਹੈ ਕਿ ਭਾਜਪਾ ਨੇ ਧੱਕੇਸ਼ਾਹੀ ਨਾਲ ਚੋਣ ਜਿੱਤੀ: ਕੇਜਰੀਵਾਲ

ਚੰਡੀਗੜ੍ਹ ਮੇਅਰ ਦਾ ਅਸਤੀਫਾ ਦਰਸਾਉਂਦਾ ਹੈ ਕਿ ਭਾਜਪਾ ਨੇ ਧੱਕੇਸ਼ਾਹੀ ਨਾਲ ਚੋਣ ਜਿੱਤੀ: ਕੇਜਰੀਵਾਲ

ਨਵੀਂ ਦਿੱਲੀ, 19 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਆਗੂ ਮਨੋਜ ਸੋਨਕਰ ਦਾ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦਰਸਾਉਂਦਾ ਹੈ ਕਿ ਉਨ੍ਹਾਂ ਨੇ ਧੱਕੇਸ਼ਾਹੀ ਕਰਕੇ ਚੋਣਾਂ ਜਿੱਤੀਆਂ ਹਨ। ਦਿੱਲੀ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, “ਜੇਕਰ ਮੇਅਰ ਨੇ ਅਸਤੀਫਾ ਦੇ ਦਿੱਤਾ ਹੈ ਤਾਂ ਇਹ ਸਪੱਸ਼ਟ ਹੈ ਕਿ ਉੱਥੇ ਕੁਝ ਸ਼ੱਕੀ ਹੈ। ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਧੱਕੇਸ਼ਾਹੀ ਨਾਲ ਚੋਣਾਂ ਜਿੱਤੀਆਂ ਹਨ। ਇਸ ਤਰ੍ਹਾਂ ਉਹ ਹੋਰ ਚੋਣਾਂ ਵੀ ਜਿੱਤਦੇ ਹਨ ਅਤੇ ਜੇ ਉਹ ਨਹੀਂ ਜਿੱਤਦੇ, ਤਾਂ ਉਹ ਜਿੱਤਣ ਵਾਲੀ ਪਾਰਟੀ ਦੇ ਆਗੂਆਂ ਨੂੰ ਖਰੀਦਦੇ ਹਨ। ਸੋਨਕਰ ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ‘ਆਪ’ ਦੇ ਤਿੰਨ ਕੌਂਸਲਰ ਨੇਹਾ, ਪੂਨਮ ਅਤੇ ਗੁਰਚਰਨ ਕਾਲਾ ਐਤਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ‘ਆਪ’ ‘ਤੇ ਪਲਟਵਾਰ ਕਰਦੇ ਹੋਏ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ ਕਿ ਕੌਂਸਲਰ ਆਪਣੀ ਮਰਜ਼ੀ ਨਾਲ ਭਾਜਪਾ ‘ਚ ਸ਼ਾਮਲ ਹੋਏ ਅਤੇ ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਨੇ ਉਨ੍ਹਾਂ ਆਗੂਆਂ ਨਾਲ ਝੂਠੇ ਵਾਅਦੇ ਕੀਤੇ ਸਨ।

You must be logged in to post a comment Login