ਜਲਾਲਾਬਾਦ ਤੋਂ ਸੁਰਿੰਦਰ ਕੰਬੋਜ ਨੂੰ ਬਸਪਾ ਨੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲਾਲਾਬਾਦ ਤੋਂ ਸੁਰਿੰਦਰ ਕੰਬੋਜ ਨੂੰ ਬਸਪਾ ਨੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲੰਧਰ, 8 ਅਪਰੈਲ- ਬਹੁਜਨ ਸਮਾਜ ਪਾਰਟੀ ਪੰਜਾਬ ਨੇ ਲੋਕ ਸਭਾ ਹਲਕੇ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਉਮੀਦਵਾਰ ਹੋਣਗੇ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਮ ਫੈਸਲਾ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਾਜਨੀਤੀਕ ਪਿਛੋਕੜ ਨਾਲ ਸਬੰਧਤ ਸੁਰਿੰਦਰ ਕੰਬੋਜ਼ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜ਼ਿਆਂ ਚ ਸਪੱਸ਼ਟ ਹੋ ਜਾਵੇਗਾ।

You must be logged in to post a comment Login